Join
Wednesday, March 18, 2026
Wednesday, March 18, 2026

ਸੀ.ਟੀ ਕਾਲਜ ਮਕਸੂਦਾਂ ਵਿਖੇ ਰੈਡ ਰਿਬਨ ਕਲੱਬਾਂ ਦਾ ਜ਼ਿਲਾ ਪੱਧਰੀ ਮੁਕਾਬਲਾ ਕਰਵਾਏ ਗਏ।

ਜਲੰਧਰ, (ਕਰਮਵੀਰ ਸਿੰਘ)-

ਡਾਇਰੈਕਟਰ ਆਫ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਰਾਜ ਏਡਸ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਰੈਡ ਰਿਬਨ ਕਲੱਬਾਂ ਦਾ ਜਿਲਾ ਪੱਧਰੀ ਪ੍ਰੋਗਰਾਮ ਸੀ.ਟੀ ਕਾਲਜ ਆਫ ਐਜੂਕੇਸ਼ਨ ਮਕਸੂਦਾਂ ਜਲੰਧਰ ਵਿੱਚ ਕਰਵਾਇਆ ਗਿਆ। ਜਿਸ ਵਿੱਚ ਜ਼ਿਲੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਕਲਾਕਾਰਾਂ ਵੱਲੋਂ ਐਚ. ਆਈ.ਵੀ ਏਡਸ ਅਤੇ ਨਸ਼ਾ ਵਿਰੋਧੀ ਵਿਸ਼ੇ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਲੇਖਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਨਸ਼ਾ ਵਿਰੋਧੀ ਸੈਮੀਨਾਰ ਵਿੱਚ ਰੈਲੀ ਦਾ ਆਯੋਜਨ ਵੀ ਕੀਤਾ ਗਿਆ। ਪ੍ਰੋਗਰਾਮ ਦੀ ਮੇਜ਼ਬਾਨੀ ਡਾਇਰੈਕਟਰ ਡਾਕਟਰ ਅਨੁਰਾਗ ਸ਼ਰਮਾ ਅਤੇ ਪ੍ਰਿੰਸੀਪਲ ਡਾਕਟਰ ਅੰਜੂ ਸ਼ਰਮਾ ਨੇ ਕੀਤੀ। ਬਤੌਰ ਮੁੱਖ ਮਹਿਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵਿਦਾਰਾ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਮੇਲਿਆਂ ਦੇ ਬਾਦਸ਼ਾਹ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਹਮਸਫ਼ਰ ਯੂਥ ਕਲੱਬ ਪ੍ਰਧਾਨ ਰੋਹਿਤ ਭਾਟੀਆ ਨੇ ਜੱਜਮੈਂਟ ਦੀ ਭੂਮਿਕਾ ਨਿਭਾਈ। ਮੰਚ ਸੰਚਾਲਨ ਦੀ ਭੂਮਿਕਾ ਡਾਕਟਰ ਗੀਤੀਕਾ ਨੇ ਨਿਭਾਈ। ਪ੍ਰੋਗਰਾਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਤੇ ਕਾਲਜ ਸਮੁੱਚੇ ਸਟਾਫ ਤੋਂ ਇਲਾਵਾ ਕਾਲਜ ਦੇ ਅਲੂਮਨੀ ਸਤੀਸ਼ ਸਰੀਨ ਖਾਸ ਤੌਰ ਤੇ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2