2 ਸੇਵਾਦਾਰ ਤੇ 2 ਸ਼ਰਧਾਲੂ ਜ਼ਖ਼ਮੀ
ਅੱਜ ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਨੇ ਦਹਿਸ਼ਤ ਫੈਲਾਈ। ਉਸ ਨੇ ਲੋਹੇ ਦੀ ਪਾਈਪ ਨਾਲ ਕਈ ਲੋਕਾਂ ‘ਤੇ ਜਾਨਲੇਵਾ ਹਮਲਾ ਕੀਤਾ, ਜਿਸ ਕਾਰਨ ਸ੍ਰੀ ਦਰਬਾਰ ਸਾਹਿਬ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਵਿਅਕਤੀਆਂ ਨੂੰ ਚੋਟਾਂ ਆਈਆਂ ਹਨ।
ਜਾਣਕਾਰੀ ਦੇ ਅਨੁਸਾਰ, ਜਦੋਂ ਸੇਵਾਦਾਰਾਂ ਨੇ ਉਸ ਪ੍ਰਵਾਸੀ ਮਜ਼ਦੂਰ ਨੂੰ ਬਾਹਰ ਜਾਣ ਲਈ ਕਿਹਾ, ਤਾਂ ਉਸ ਨੇ ਲੋਹੇ ਦੀ ਰਾਡ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਗਗਨਦੀਪ ਸਿੰਘ ਅਤੇ ਜਸਬੀਰ ਸਿੰਘ ਨਾਂ ਦੇ ਦੋ ਸੇਵਾਦਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ, ਜਦਕਿ ਗੁਰਵਿੰਦਰ ਸਿੰਘ ਨਾਂ ਦੇ ਇੱਕ ਸ਼ਰਧਾਲੂ ਸਮੇਤ ਦੋ ਹੋਰ ਸ਼ਰਧਾਲੂ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਡਿਊਟੀ ‘ਤੇ ਮੌਜੂਦ ਸਟਾਫ਼ ਨੇ ਤੁਰੰਤ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।