Join
Wednesday, March 18, 2026
Wednesday, March 18, 2026

ਜ਼ਿਲਾ ਮੈਜਿਸਟ੍ਰੇਟ ਵੱਲੋਂ ਆਤਿਸ਼ਬਾਜੀ/ਪਟਾਖੇ ਚਲਾਉਣ ’ਤੇ ਪਾਬੰਦੀ ਦੇ ਹੁਕਮ

ਸ਼ਹੀਦ ਭਗਤ ਸਿੰਘ ਨਗਰ, (ਜਤਿੰਦਰ ਪਾਲ ਸਿੰਘ ਕਲੇਰ )

ਜਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹੇ ਵਿੱਚ ਆਤਿਸ਼ਬਾਜੀ ਅਤੇ ਪਟਾਕੇ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 

ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਆਤਿਸ਼ਬਾਜੀ/ਪਟਾਖੇ, ਜਿਨ੍ਹਾਂ ਵਿੱਚ ਬੰਬ,ਹਵਾਈ ਪਟਾਖੇ ਅਤੇ ਚਾਈਨੀਜ਼ ਪਟਾਖੇ ਸ਼ਾਮਲ ਹਨ, ਦੇ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਲੋਕਾਂ ਵੱਲੋਂ ਆਤਿਸ਼ਬਾਜੀ, ਪਟਾਖੇ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਸ਼ੋਰ-ਸਰਾਬੇ ਕਰਕੇ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਰਹਿੰਦਾ ਹੈ । ਉਨ੍ਹਾਂ ਕਿਹਾ ਕਿ ਇਹ ਹੁਕਮ 10 ਜਨਵਰੀ 2026 ਤੱਕ ਲਾਗੂ ਰਹਿਣਗੇ।

Related Articles

LEAVE A REPLY

Please enter your comment!
Please enter your name here

Latest Articles

2

2