ਨਵਾਂਸ਼ਹਿਰ, 13 ਨਵੰਬਰ(ਜਤਿੰਦਰ ਪਾਲ ਸਿੰਘ ਕਲੇਰ )
ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ‘ਪੀ ਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ, ਰਾਹੋ’ ਵਿਖੇ ਉਪ-ਨਿਰਦੇਸ਼ਕ (ਸਿਖਲਾਈ) ਡਾ. ਪ੍ਰਦੀਪ ਕੁਮਾਰ ਦੀ ਯੋਗ ਅਗਵਾਈ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ। ਉਪ ਨਿਰਦੇਸ਼ਕ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪਰਾਲੀ ਦੀ ਰਹਿੰਦ ਖੂਹੰਦ ਨੂੰ ਖੇਤ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ।
ਬਾਇਓਲੋਜ਼ੀ ਲਕਚਰਾਰ ਸਤਨਾਮ ਸਿੰਘ ਵਿਦਿਆਰਥੀਆਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਗ੍ਰਹਿ ਵਿਗਿਆਨ ਰੇਨੂ ਬਾਲਾ ਅਤੇ ਸਹਾਇਕ ਪ੍ਰੋਫੈਸਰ ਡਾ. ਰਜਿੰਦਰ ਕੌਰ ਨੇ ਪੀ ਏ ਯੂ ਲੁਧਿਆਣਾ ਦੀ ਕਾਰਜਗੁਜ਼ਾਰੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਰਸਾਨੀ ਪ੍ਰਤੀ ਹੋ ਰਹੀਆ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਹਨਾਂ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਸ਼ੇ ਦੀ ਪੜ੍ਹਾਈ ਬਾਰੇ ਪੀ ਏ ਯੂ ਵਿਖੇ ਚਲ ਰਹੇ ਕੋਰਸਾਂ ਅਤੇ ਦਾਖਲਾ ਲੈਣ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਕਵਿਤਾ ਅਤੇ ਪੇਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ।ਵੱਖ-ਵੱਖ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਅਤੇ ਸਕੂਲ ਸਟਾਫ ਦੀ ਦੇਖ-ਰੇਖ ਅਧੀਨ ਹੋਏ। ਸਕੂਲ ਦੀ ਵਿਥਿਆਰਥਣਾਂ ਨੇ ‘ਪਰਾਲੀ ਦੀ ਸਾਂਭ ਸੰਭਾਂਲ’ ਸੰਬੰਧੀ ‘ਇੱਕ ਨਾਟਕ’ ਵੀ ਪੇਸ਼ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੀ ਗਰਮਜੋਸ਼ੀ ਨਾਲ ਹਿੱਸਾ ਲਿਆ ਗਿਆ ਅਤੇ ਆਏ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਕੈਂਪ ਵਿੱਚ ਦਵਿੰਦਰ ਕੌਰ, ਸਤਨਾਮ ਸਿੰਘ, ਗੁਰਸ਼ਰਨਦੀਪ, ਅਜੀਤ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਲਾਲ, ਰਾਜਨ ਰਾਣਾ, ਸਤਿੰਦਰ ਕੌਰ, ਗਗਨਪ੍ਰੀਤ ਕੌਰ ਅਤੇ ਵਿਦਿਆਰਥੀਆਂ ਹਾਜ਼ਰ ਸਨ।


