Join
Wednesday, March 18, 2026
Wednesday, March 18, 2026

ਪੰਜਾਬ ਦੀਆਂ ਗਰਾਮ ਪੰਚਾਇਤਾਂ ਲਈ 332 ਕਰੋੜ ਰੁਪਏ ਦੀ ਕਿਸ਼ਤ ਜਾਰੀ- ਸਤਨਾਮ ਜਲਾਲਪੁਰ

ਨਵਾਂਸ਼ਹਿਰ 14 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ) ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਗਲੀਆਂ ਅਤੇ ਨਾਲੀਆਂ ਨੂੰ ਪੱਕੀਆਂ ਕਰਨ ਦਾ ਕੰਮ ਬੜੇ ਜੋਰਾਂ ਨਾਲ ਚਲਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਵਿਕਾਸ ਦੇ ਕੰਮਾਂ ਵਿੱਚ ਤੇਜੀ ਲਿਆਉਣ ਲਈ ਪੰਜਾਬ ਸਰਕਾਰ ਨੇ 13 ਨਵੰਬਰ ਨੂੰ ਪੰਜਾਬ ਦੀਆਂ ਗਰਾਮ ਪੰਚਾਇਤਾਂ ਲਈ 332 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ ਹੈ ਅਤੇ 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਵੀ ਦਸੰਬਰ ਜਾ ਜਨਵਰੀ ਤੱਕ ਜਾਰੀ ਕਰ ਦਿੱਤੀ ਜਾਵੇਗੀ। ਪੱਤਰਕਾਰਾਂ ਨਾਲ ਇਸ ਵਾਰੇ ਗੱਲਬਾਤ ਕਰਦਿਆਂ ਸਤਨਾਮ ਜਲਾਲਪੁਰ, ਚੇਅਰਮੈਨ ਜਿਲਾ ਪਲੈਨਿੰਗ ਬੋਰਡ ਤੇ ਜਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ ਹਰ ਵਿਧਾਨ ਸਭਾ ਨੂੰ ਲਗਭਗ ਢਾਈ ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ  ਇਨੀ ਹੀ ਹੋਰ ਕਿਸ਼ਤ ਦੋ ਮਹੀਨੇ ਤੱਕ ਹੋਰ ਜਾਰੀ ਕਰ ਦਿੱਤੀ ਜਾਵੇਗੀ। ਇਸ ਨਾਲ ਗ੍ਰਾਮ ਪੰਚਾਇਤਾਂ ਦੀ ਪਿੰਡਾਂ ਦੇ ਵਿਕਾਸ ਕਰਨ ਲਈ ਮੰਗ ਪੂਰੀ ਕਰਨ ਵਿੱਚ ਮਦਦ ਮਿਲੇਗੀ। ਸਰਦਾਰ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਕਿਹਾ ਸੀ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਜਿੱਥੇ ਉਹਨਾਂ ਨੇ ਪੰਜਾਬ ਦੀਆਂ ਸੜਕਾਂ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕੀਤਾ ਹੋਇਆ ਹੈ ਅਤੇ ਇਸੇ ਤਰ੍ਹਾਂ ਖੇਡ ਗਰਾਉਂਡਾਂ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ,ਉਥੇ ਹੀ ਇਸ ਦੇ ਨਾਲ ਨਾਲ ਇਹ ਵੱਡੀ ਰਕਮ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ ਹੈ ਤਾਂ ਜੋ ਗ੍ਰਾਮ ਪੰਚਾਇਤਾਂ ਦੇ ਰੁਕੇ ਹੋਏ ਵਿਕਾਸ ਕਾਰਜ ਪੂਰੇ ਹੋ ਸਕਣ। ਇਸ ਖਬਰ ਨਾਲ ਪਿੰਡਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਲੋਕ ਪੰਜਾਬ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਸਤਨਾਮ ਜਲਾਲਪੁਰ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਅਤੇ ਖਜਾਨਾ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਜੀ ਦਾ ਇਸ ਰਾਸ਼ੀ ਨੂੰ ਜਾਰੀ ਕਰਨ ਲਈ ਧੰਨਵਾਦ ਕੀਤਾ।

Related Articles

LEAVE A REPLY

Please enter your comment!
Please enter your name here

Latest Articles

2

2