ਨਵਾਂਸ਼ਹਿਰ 14 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ ) ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਿਲਾ ਪ੍ਰੋਗਰਾਮ ਅਫਸਰ ਸ਼੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਨੂੰ ਤਵੱਜੋ ਦਿੰਦੇ ਹੋਏ ਸਲਮ ਏਰੀਆ ਦਾਣਾ ਮੰਡੀ ਦੇ ਬੱਚਿਆਂ ਨਾਲ ਚਿਲਡਰਨ ਡੇ ਮਨਾਇਆ ਗਿਆ। ਇਸ ਮੌਕੇ ਮੌਜੂਦ ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਬੱਚਿਆਂ ਅਤੇ ਉਨਾਂ ਦੇ ਪਰਿਵਾਰ ਵਾਲਿਆਂ ਨੂੰ ਬੱਚਿਆਂ ਤੇ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕੀ ਬੱਚਿਆਂ ਨੂੰ 18 ਸਾਲ ਦੀ ਉਮਰ ਤੋਂ ਪਹਿਲਾਂ ਕੰਮ ਤੇ ਲਗਾਉਣਾ ਜਾਂ ਭੀਖ ਮੰਗਾਉਣਾ ਗਲਤ ਹੈ ਅਜਿਹਾ ਨਾ ਕਰਕੇ ਬੱਚਿਆਂ ਦੇ ਉਜਵਲ ਭਵਿੱਖ ਲਈ ਬੱਚਿਆਂ ਨੂੰ ਸਿੱਖਿਆ ਨਾਲ ਜੋੜਿਆ ਜਾਵੇ ਉਹਨਾਂ ਨੂੰ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਵੱਲੋਂ ਅਪੀਲ ਕੀਤੀ ਗਈ ਕਿ ਬੱਚਿਆਂ ਨਾਲ ਹੋ ਰਹੇ ਕਿਸੇ ਵੀ ਤਰਹਾਂ ਦੇ ਸੋਸ਼ਣ ਜਾਂ ਵਿਤਕਰੇ ਸਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਦੇ ਦਫਤਰ ਕਮਰਾ ਨੰਬਰ 416 ਤੀਜੀ ਮੰਜ਼ਿਲ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਫਿਰ ਇਸ ਸਬੰਧੀ ਜਾਣਕਾਰੀ ਚਾਇਲਡ ਹੈਲਪਲਾਈਨ ਨੰਬਰ 1098 ਜੋ ਕਿ 24 ਘੰਟੇ ਕੰਮ ਕਰਦੀ ਹੈ ਉਸ ਤੇ ਸਾਂਝੀ ਕੀਤੀ ਜਾ ਸਕਦੀ ਹੈ। ਮੌਕੇ ਤੇ ਮੌਜੂਦ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ (ਆਈ ਸੀ) ਵੱਲੋਂ ਬੱਚਿਆਂ ਨੂੰ ਗੁਡ ਟੱਚ ਅਤੇ ਬੈਡ ਟੱਚ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਬੱਚਿਆਂ ਵੱਲੋਂ ਆਪਣੇ ਆਪ ਹੀ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਯਤਨ ਕੀਤਾ ਜਾ ਸਕੇ। ਅਤੇ ਕਿਸੇ ਵੀ ਅਣਸੁਖਾਵੇ ਹਾਲਾਤ ਵੇਲੇ ਆਪਣਾ ਬਚਾਅ ਕੀਤਾ ਜਾ ਸਕੇ। ਇਸ ਦੇ ਨਾਲ ਹੀ ਬੱਚਿਆਂ ਨਾਲ ਹੋ ਰਹੇ ਕਿਸੇ ਵੀ ਤਰਹਾਂ ਦੇ ਸ਼ੋਸ਼ਣ ਤੋਂ ਉਹਨਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦਾ ਸਮੂਹ ਸਟਾਫ ਸ਼ਾਨੂ ਰਾਣਾ ਅਕਾਊਂਟੈਂਟ ਸੰਤੋਸ਼ ਡਾਟਾ ਐਂਟਰੀ ਆਪਰੇਟਰ, ਕਾਂਤਾ ਆਊਟਰੀਚ ਵਰਕਰ, ਦੀਪਕ ਕੇਸ ਵਰਕਰ ਮੌਜੂਦ ਸਨ।


