Join
Wednesday, March 18, 2026
Wednesday, March 18, 2026

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ

ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ‘ਤੇ ਵੀ ਪੂਰਨ ਰੋਕ

ਸ਼ਹੀਦ ਭਗਤ ਸਿੰਘ ਨਗਰ  : 18 ਨਵੰਬਰ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਬਾਜ਼ਾਰਾਂ ਵਿਚ ਆਮ ਤੌਰ ‘ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖਾਸ ਤੌਰ ‘ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਖੇ ਵਜਾਉਣ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ‘ਤੇ ਵੀ ਲਾਗੂ ਹੋਣਗੇ। ਉਪਰੋਕਤ ਦੋਵੇਂ ਹੁਕਮ 16 ਜਨਵਰੀ, 2026 ਤੱਕ ਲਾਗੂ ਰਹਿਣਗੇ

Related Articles

LEAVE A REPLY

Please enter your comment!
Please enter your name here

Latest Articles

2

2