ਨਵਾਂਸ਼ਹਿਰ /ਕਾਠਗੜ੍ਹ 19 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ )- ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 21 ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਇਸ ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਪ੍ਰੇਮ ਲਾਲ ਨੇ ਦੱਸਿਆਂ ਕਿ ਉਨ੍ਹਾਂ ਦੀ ਅਗੁਵਾਈ ਵਿੱਚ ਪੁਲਿਸ ਪਾਰਟੀ ਪਿੰਡ ਸੁੱਧਾਮਾਜਰਾ ਤੋਂ ਹੁੰਦੇ ਹੋਏ ਮਾਣੇਵਾਲ ਵੱਲ ਗਸ਼ਤ ਕਰ ਰਹੇ ਸੀ ਕਿ ਇਸੇ ਦੌਰਾਨ ਸੁੱਧਾਮਾਜਰਾ ਦੇ ਨਜ਼ਦੀਕ ਇਕ ਨੌਜਵਾਨ ਖੜਾ ਸੀ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਤਾਂ ਇੱਕ ਦਮ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 21 ਨਸ਼ੀਲੀ ਗੋਲੀਆ ਬਰਾਮਦ ਹੋਈਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਜਸਕਰਨ ਪੁੱਤਰ ਜੋਗਰਾਜ ਪਿੰਡ ਕੰਗਣਾ ਬੇਟ ਥਾਣਾ ਸਿਟੀ ਬਲਾਚੌਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਦੇ ਰੂਪ ਵਿੱਚ ਹੋਈ |


