ਨਵਾਂਸ਼ਹਿਰ /ਕਾਠਗੜ੍ਹ 19 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ )-ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਸੱਦੇ ‘ਤੇ ਪੀ.ਐਮ.ਸ੍ਰੀ. ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਤਿੰਨ ਸਾਲ ਪਹਿਲਾਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਅਤੇ ਸਮੂਹ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਸ਼ਬਦਾਂ ‘ਚ ਮੰਗ ਕੀਤੀ ਕਿ ਸਰਕਾਰ ਨਵੀਂ ਪੈਨਸ਼ਨ ਸਕੀਮ ਬੰਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਆਪਣਾ ਅਧਿਆਪਕਾਂ ਨਾਲ਼ ਕੀਤਾ ਵਾਅਦਾ ਪੂਰਾ ਕੀਤਾ ਜਾਵੇ।


