– “ਤੁਸ਼ਾਰ ਗੁਪਤਾ ਨੇ ਐਸ. ਐਸ. ਪੀ. ਵਜੋਂ ਅਹੁਦਾ ਸੰਭਾਲਿਆ”
– ਗੈਂਗਸਟਰਾਂ ਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਐਸ.ਐਸ.ਪੀ. ਤੁਸ਼ਾਰ ਗੁਪਤਾ
ਨਵਾਸ਼ਹਿਰ 21 ਨਵੰਬਰ (ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆ ਤਹਿਤ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਡਾ: ਮਹਿਤਾਬ ਸਿੰਘ ਦੀ ਜਗ੍ਹਾ ਤੇ ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਜਿਲ੍ਹੇਂ ਦੀ ਕਮਾਂਡ ਸੰਭਾਲ ਲਈ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ. ਐਸ. ਪੀ. ਤੁਸ਼ਾਰ ਗੁਪਤਾ ਨੇ ਕਿਹਾ ਕਿ ਗੈਂਗਸਟਰਾਂ ਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ | ਜਿਲ੍ਹੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਮੈਨਟੇਨ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਸਾਹਿਬ ਦੇ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਜ਼ਿਲੇ ਅੰਦਰ ਇੰਨ ਬਿਨ ਪਾਲਣਾ ਕੀਤੀ ਜਾਵੇਗੀ | ਨਸ਼ਿਆ ਦੇ ਖਿਲਾਫ ਛੇੜੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ ਮੁਹਿੰਮ’ ਨੂੰ ਹੋਰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ | ਉਨ੍ਹਾਂ ਪਬਲਿਕ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਨਸ਼ੇ ਦੇ ਸੋਦਾਗਰਾਂ ਬਾਰੇ ਪੁਲਿਸ ਨੂੰ ਬਿਨਾਂ ਝਿਜਕ ਜਾਣਕਾਰੀ ਦੇਣ ਦੀ ਅਪੀਲ ਕੀਤੀ। ਜਾਣਕਾਰੀ ਦੇਣ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਹਨਾਂ ਵਿਸ਼ਵਾਸ ਦਵਾਇਆ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ, ਜਿਲ੍ਹਾ ਪੁਲਿਸ ਲੋਕਾਂ ਦੀ ਸਹਾਇਤਾ ਲਈ 24 ਘੰਟੇ ਹਾਜ਼ਰ ਹੈ।


