ਨਵਾਂਸ਼ਹਿਰ 27 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ) ਸ੍ਰੀ ਆਨੰਦਪੁਰ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਭਾਰਤੀ ਦੀਆਂ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ੍ਰੀ ਅਨੰਦਪੁਰ ਸਾਹਿਬ ਵਿਖੇ ਹੁਣੇ ਹੁਣੇ ਹੋਏ ਧਾਰਮਿਕ ਸਮਾਗਮਾਂ ਨੂੰ ਸਿੱਖ ਕੌਮ ਲਈ ਪ੍ਰੇਰਨਾਦਾਇਕ ਅਤੇ ਇਤਿਹਾਸਿਕ ਕਰਾਰ ਦਿੱਤਾ ਜਾ ਰਿਹਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਤਨਾਮ ਜਲਾਲਪੁਰ ਚੇਅਰਮੈਨ ਜਿਲਾ ਪਲੈਨਿੰਗ ਬੋਰਡ ਤੇ ਜਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਭਾਰਤ ਦੇ ਕੋਨੇ ਕੋਨੇ ਤੋਂ ਸਾਧੂ ਮਹਾਤਮਾ ਅਤੇ ਹੋਰ ਬਹੁਤ ਸਾਰੀਆਂ ਧਾਰਮਿਕ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ ਜਿੱਥੇ ਇਹਨਾਂ ਸਮਾਗਮਾਂ ਨੇ ਰਾਜ ਵਿੱਚ ਏਕਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜਬੂਤ ਕੀਤਾ, ਉੱਥੇ ਸੰਗਤਾਂ ਨੂੰ ਅਧਿਆਤਮਿਕ ਤੌਰ ਤੇ ਵੀ ਪ੍ਰੇਰਿਤ ਕੀਤਾ ਹੈ।
ਸਤਨਾਮ ਜਲਾਲਪੁਰ ਨੇ ਦੱਸਿਆ ਕਿ ਜਿਸ ਤਰ੍ਹਾਂ ਸੰਗਤਾਂ ਦਾ ਹਜੂਮ ਇਹਨਾਂ ਸਮਾਗਮਾਂ ਵਿੱਚ ਪਹੁੰਚਿਆ, ਉਹ ਇਸ ਗੱਲ ਦਾ ਸਬੂਤ ਹੈ ਕੀ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਮਹਿਮਾ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਅਟੁੱਟ ਅਸਥਾਨ ਰੱਖਦੀ ਹੈ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਇਹਨਾਂ ਸਮਾਗਮਾਂ ਦੀ ਸੁਚਾਰੂ ਵਿਵਸਥਾ ਲਈ ਉਹਨਾਂ ਨੇ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।


