Join
Monday, March 16, 2026
Monday, March 16, 2026

ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ  ਜ਼ਿਲ੍ਹੇ ਦੇ ਵੱਖ ਵੱਖ  ਵਿਭਾਗ ਦੇ ਅਧਿਕਾਰੀਆ  

– ਨਾਲ ਜ਼ਿਲ੍ਹੇ ਵਿੱਚ ਮਿਤੀ 13.12.2025 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ । 

ਨਵਾਂਸ਼ਹਿਰ 27 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਅਤੇ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਵੱਲੋ  ਮਿਤੀ 27.11.2025 ਨੂੰ ਜ਼ਿਲ੍ਹੇ ਦੇ ਵੱਖ-ਵੱਖ  ਵਿਭਾਗ ਦੇ ਅਧਿਕਾਰੀਆ, ਕਰਮਚਾਰੀਆ , ਬੀਮਾ ਕੰਪਨੀਆ ਅਤੇ ਵਿੱਤ ਕੰਪਨੀਆ ਦੇ ਅਧਿਕਾਰੀਆ ਨਾਲ  ਜ਼ਿਲ੍ਹੇ ਵਿੱਚ ਮਿਤੀ 13.12.2025  ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਜਿਲ੍ਹਾਂ ਅਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 13.12.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬੀ.ਐਸ.ਐਨ.ਐਲ ਦੇ ਕੇਸਾਂ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ,  ਬੈਕਾਂ ਲੋਨ ਨਾਲ ਸਬੰਧਤ ਕੇਸ, ਟ੍ਰੈਫਿਕ ਦੇ ਚਲਾਨ, ਪਾਣੀ ਦੇ ਬਿੱਲ ਦੇ ਕੇਸ ,ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ ਅਤੇ ਹੋਰ ਕੇਸਾ ਦੀ ਸੁਣਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨਾਂ ਕਿਹਾ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਨਾਲ ਕੀਤਾ ਜਾਵੇ । ਇਸ ਤੋਂ ਇਲਾਵਾ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆ ਅਤੇ ਕਰਮਚਾਰੀਆ  ਨੂੰ ਕਿਹਾ  ਗਿਆ ਕਿ  ਉਹ ਆਪਣੇ ਆਪਣੇ ਵਿਭਾਗ ਨਾਲ ਸਬੰਧਿਤ ਕੇਸ  ਇਸ ਕੌਮੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ  ਲਗਵਾਉਣ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ ਅਤੇ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕਤ ਕੀਤਾ ਜਾਵੇ ।

Related Articles

LEAVE A REPLY

Please enter your comment!
Please enter your name here

Latest Articles

2