Join
Thursday, December 11, 2025
Thursday, December 11, 2025

ਹੱਕ ਮੰਗਦੇ ਲੋਕਾਂ ਤੇ ਸਰਕਾਰੀ ਜਬਰ, ਗ੍ਰਿਫਤਾਰੀਆਂ, ਲਾਠੀ ਚਾਰਜ ਅਤੇ ਨੌਕਰੀ ਤੋਂ ਡਿਸਮਿਸ ਕਰਨਾ ਨਿੰਦਣ ਯੋਗ, ਕਰਨ ਸਿੰਘ ਰਾਣਾ 

ਮਾਮਲਾ ਪਨਬਸ, ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੇ ਸੰਘਰਸ਼ ਦਾ 

ਬਲਾਚੌਰ 29 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ ) ਸਰਕਾਰ ਵੱਲੋਂ ਬਿਨਾਂ ਕਿਸੇ ਕਾਰਨ ਗ੍ਰਿਫ਼ਤਾਰੀਆਂ ਰਾਹੀਂ ਲੋਕਾਂ ਨੂੰ ਭੜਕਾ ਕੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਵਿੱਚ ਵਿਘਨ ਪਾਉਣ ਦੀਆਂ ਕਾਰਵਾਈਆਂ ਨਿੰਦਣਯੋਗ ਹਨ। ਇਹ ਵਿਚਾਰ ਭਾਈ ਲਾਲੋ ਲੋਕ ਮੰਚ ਪੰਜਾਬ ਨਾਲ ਸਬੰਧਤ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਦੇ ਜਨਰਲ ਸਕੱਤਰ ਕਰਨ ਸਿੰਘ ਰਾਣਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਮੰਗ ਕਰ ਰਹੇ ਲੋਕਾਂ ‘ਤੇ ਲਾਠੀਚਾਰਜ, ਗ੍ਰਿਫ਼ਤਾਰੀਆਂ ਅਤੇ ਦਮਨ ਸਰਕਾਰੀ ਲਾਪਰਵਾਹੀ ਦਾ ਨਤੀਜਾ ਹੈ। ਇਸ ਲਾਪਰਵਾਹੀ ਕਾਰਨ ਪੰਜਾਬ ਵਿੱਚ ਹਜ਼ਾਰਾਂ ਯਾਤਰੀਆਂ ਨੂੰ ਯਾਤਰਾ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਬੱਸ, ਰੋਡਵੇਜ਼ ਅਤੇ ਪੀਆਰਟੀਸੀ ਕਰਮਚਾਰੀਆਂ ਨੂੰ ਬਿਨਾਂ ਕਿਸੇ ਸ਼ਰਤ ਦੇ ਤੁਰੰਤ ਰਿਹਾਅ ਕੀਤਾ ਜਾਵੇ, ਝੂਠੇ ਕੇਸ ਵਾਪਸ ਲਏ ਜਾਣ ਅਤੇ ਆਗੂਆਂ ਅਤੇ ਕਰਮਚਾਰੀਆਂ ਨੂੰ ਬਰਖਾਸਤ ਕਰਨ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਮੁੱਖ ਮੰਤਰੀ ਨੂੰ ਵਿਸ਼ੇਸ਼ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਤੁਹਾਡੀ ਪਾਰਟੀ ਸੰਘਰਸ਼ ਅਤੇ ਵਿਰੋਧ ਵਿੱਚੋਂ ਪੈਦਾ ਹੋਈ ਹੈ, ਇਸ ਲਈ ਤੁਹਾਨੂੰ ਅਜਿਹੇ ਗੈਰ-ਜਮਹੂਰੀ ਅਤੇ ਤਾਨਾਸ਼ਾਹੀ ਫੈਸਲੇ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।”

Related Articles

LEAVE A REPLY

Please enter your comment!
Please enter your name here

Latest Articles