ਨਵਾਂਸ਼ਹਿਰ 1 ਦਸੰਬਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੀ ਹਦਾਇਤਾਂ ਤਹਿਤ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਮਿਤੀ 01.12.2025 ਨੂੰ ਸੰਧੂ ਹਸਪਤਾਲ, ਸ.ਭ.ਸ ਨਗਰ ਵਿੱਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਦਫਤਰ ਦੇ ਪੈਰਾ ਲੀਗਲ ਵਾਲੰਟੀਅਰਜ਼ ਵਾਸੁਦੇਵ ਪਰਦੇਸੀ ਅਤੇ ਸ੍ਰੀ ਦੇਸ ਰਾਜ ਬਾਲੀ ਵੱਲੋ ਵਿਸ਼ਵ ਏਡਜ਼ ਦਿਨ ਦੇ ਮੌਕੇ ‘ਤੇ ਸੰਧੂ ਹਸਪਤਾਲ, ਸ.ਭ.ਸ ਨਗਰ ਵਿੱਚ ਉਨ੍ਹਾਂ ਵੱਲੋ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਐਚ.ਆਈ.ਵੀ ਸੰਕਰਮਣ ਕਾਰਨ ਫੈਲਣ ਵਾਲੀ ਬਿਮਾਰੀ ਏਡਜ਼ ਬਾਰੇ ਸਾਰੇ ਉਮਰ ਦੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਹ ਦਿਨ ਸਿਹਤਮੰਦ ਅਤੇ ਚੰਗੇ ਜੀਵਨ ਦੇ ਲਈ ਇਸ ਬਿਮਾਰੀ ਬਾਰੇ ਜਾਣਕਾਰੀ ਪੈਦਾ ਕਰਨ ਲਈ ਮਨਾਇਆ ਜਾਦਾ ਹੈ । ਇਸ ਦਿਵਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਆ ਅਤੇ ਬਚਾਅ ਦੇ ਤਰੀਕਿਆਂ ਬਾਰੇ ਸਿੱਖਿਅਤ ਕਰਨਾ ਹੈ । ਇਸ ਮੌਕੇ ਡਾਕਟਰ ਜੇ.ਐਸ ਸੰਧੂ ਅਤੇ ਹੋਰ ਸਟਾਫ ਹਾਜ਼ਰ ਸਨ ।


