Join
Friday, March 13, 2026
Friday, March 13, 2026

ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ ਤੇ ਹਰਕ ਸਿੰਘ ਰਾਵਤ ਖ਼ਿਲਾਫ਼ ਕਾਰਵਾਈ ਕਰੇ-ਬ੍ਰਿਗੇਡੀਅਰ ਰਾਜ ਕੁਮਾਰ 

ਨਵਾਂਸ਼ਹਿਰ 6 ਦਸੰਬਰ (ਜਤਿੰਦਰ ਪਾਲ ਸਿੰਘ ਕਲੇਰ )- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ   ਨੇ ਉੱਤਰਾਖੰਡ ਦੇ ਕਾਂਗਰਸੀ ਆਗੂ ਹਰਕ ਸਿੰਘ ਰਾਵਤ ਵਲੋਂ ਸਿਆਸੀ ਰੈਲੀ ਦੌਰਾਨ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਦੇ ਧਰਮ, ਪਛਾਣ, ਜਾਤ ਜਾਂ ਰੰਗ ਦਾ ਮਜ਼ਾਕ ਉਡਾਉਣਾ ਸਿਰਫ਼ ਗ਼ੈਰ-

ਨੈਤਿਕ ਹੈ ਅਤੇ ਇਹ ਕਾਂਗਰਸ ਪਾਰਟੀ ਦੀ ਅੰਦਰੂਨੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾ ਦੇਸ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਰਿਹਾ ਹੈ, ਪਰ ਕਾਂਗਰਸ ਵਾਰ-ਵਾਰ ਸਿੱਖਾਂ ਦੇ ਵਿਰੁੱਧ ਖੜ੍ਹੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਤੁਰੰਤ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ ਅਤੇ ਹਰਕ ਸਿੰਘ ਰਾਵਤ ਖ਼ਿਲਾਫ਼ ਸਖ਼ਤ ਕਾਰਵਾਈ ਕਰੇ।

Related Articles

LEAVE A REPLY

Please enter your comment!
Please enter your name here

Latest Articles