– ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਨੇ ਸੌਪਿਆ ਨਿਯੁਕਤੀ ਪੱਤਰ
– ਪਾਰਟੀ ਹਾਈਕਮਾਂਡ ਦਾ ਕੀਤਾ ਤਹਿ ਦਿਲੋਂ ਧੰਨਵਾਦ
– ਕਿਹਾ – ਆਉਣ ਵਾਲੀ 2027 ਵਿਧਾਨ ਸਭਾ ਚੋਣਾ ਵਿੱਚ ਕਾਗਰਸ ਭਾਰੀ ਲੀਡ ਨਾਲ ਜਿੱਤ ਹਾਸਿਲ ਕਰੇਗੀ
ਨਵਾਂਸ਼ਹਿਰ /ਕਾਠਗੜ੍ਹ 8 ਦਸੰਬਰ (ਜਤਿੰਦਰ ਪਾਲ ਸਿੰਘ ਕਲੇਰ )- ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਹਲਕਾ ਬਲਾਚੌਰ ਦੇ ਪਿੰਡ ਬਾਗੋਵਾਲ ਤੋ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਚੌਧਰੀ ਦਰਸ਼ਨ ਲਾਲ ਸੇਠੀ ਸ਼ੀਸ਼ੇਵਾਲੇ ਜੋ ਪਿਛਲੇ ਲੰਬੇ ਸਮੇਂ ਤੋ ਪਾਰਟੀ ਦੇ ਪ੍ਰਤੀ ਵਧੀਆ ਕਾਰਗੁਜ਼ਾਰੀ ਕਰਦੇ ਆ ਰਹੇ ਹਨ | ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਜਿਲ੍ਹਾਂ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ | ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਸੀਨੀਅਰ ਕਾਂਗਰਸੀ ਆਗੂ ਅਤੇ ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਅਤੇ ਸੀਨੀਅਰ ਕਾਂਗਰਸੀ ਆਗੂ ਵਿੱਕੀ ਚੌਧਰੀ ਕਾਠਗੜ੍ਹ ਨੇ ਸੌਂਪਿਆ | ਚੌਧਰੀ ਦਰਸ਼ਨ ਲਾਲ ਸੇਠੀ ਨੇ ਕਿਹਾ ਕਿ ਜੋ ਪਾਰਟੀ ਨੇ ਮੈਂਨੂੰ ਜ਼ਿੰਮੇਦਾਰੀ ਸੌਂਪੀ ਹੈ ਉਸਨੂੰ ਪੂਰੀ ਇਮਾਨਦਾਰ ,ਲਗਨ ਤੇ ਮਿਹਨਤ ਨਾਲ ਨਿਭਾਵਾਗਾ | ਉਨ੍ਹਾਂ ਪਾਰਟੀ ਹਾਈਕਮਾਂਡ ਦਾ ਤਹਿ ਦਿਲੋ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਦੀਆ ਨੀਤੀਆਂ ਨੂੰ ਜਨਜਨ ਤੱਕ ਪਹੁੰਚਾਇਆ ਜਾਵੇਗਾ | ਆਉਣ ਵਾਲੇ 2027 ਵਿਧਾਨ ਸਭਾ ਚੋਣਾ ਵਿੱਚ ਕਾਂਗਰਸ ਪਾਰਟੀ ਭਾਰੀ ਲੀਡ ਨਾਲ ਜਿਤਾਵਾਗੇ |ਇਸ ਮੌਕੇ ਰਾਜ ਬਜਾੜ, ਧਰਮਪਾਲ ਚੇਚੀ, ਸੁਖਦੇਵ ਖੇਪੜ, ਸ਼ੰਮੀ ਪ੍ਰਧਾਨ ਬਾਗੋਵਾਲ, ਮਦਨ ਲਾਲ ਖੇਪੜ, ਰਾਮਸ਼ਾਹ ਖੇਪੜ, ਰਾਮ ਦਾਸ ਖੇਪੜ ਬਾਗੋਵਾਲ, ਸਮੇਤ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੇ ਜੋਨ ਕਾਠਗੜ੍ਹ ਤੋਂ ਉਮੀਦਵਾਰ ਪੈਨੀ ਪਹਿਲਵਾਨ ਵਿਸ਼ੇਸ਼ ਤੌਰ ਤੇ ਹਾਜ਼ਰ।


