ਦੇਸ਼ ਭਰ ‘ਚੋਂ ਪੰਜਾਬ ਨੇ ਪਾਸਪੋਰਟ ਬਣਾਉਣ ਵਿਚ ਕੀਤਾ ਚੌਥਾ ਨੰਬਰ
ਪਾਸਪੋਰਟ ਬਣਾਉਣ ਵਿੱਚ ਪੰਜਾਬ ਮੁੜ ਸਿਖਰ ਵੱਲ ਵਧਣ ਲੱਗਾ ਹੈ। ਕਰੋਨਾ ਮਹਾਂਮਾਰੀ ਕਾਰਨ ਪਾਸਪੋਰਟਾਂ ਦੀ ਆਈ ਹਨੇਰੀ ਨੂੰ ਕੁਝ ਸਮਾਂ ਠੱਲ੍ਹ ਪਈ ਸੀ ਪਰ ਇਹ ਰਫ਼ਤਾਰ ਮੁੜ ਤੇਜ਼ੀ ਫੜਨ ਲੱਗ ਪਈ ਹੈ। ਬੇਸ਼ੱਕ ਆਪ’ ਸਰਕਾਰ ਨੇ ‘ਵਤਨ ਵਾਪਸੀ’ ਦੇ ਏਜੰਡੇ ‘ਤੇ ਕੰਮ ਸ਼ੁਰੂ ਕੀਤਾ ਹੈ, ਪਰ ਪੰਜਾਬੀ ਪਾਸਪੋਰਟ ਬਣਾਉਣ ਵਿੱਚ ਕੋਈ ਢਿੱਲ ਨਹੀਂ ਦਿਖਾ ਰਹੇ ਹਨ। ਪਾਸਪੋਰਟਾਂ ਦੇ ਰੁਝਾਨ ‘ਤੇ ਨਜ਼ਰ ਮਾਰੀਏ ਤਾਂ ਸਟੱਡੀ ਵੀਜ਼ੇ ‘ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਕੋਈ ਠੱਲ੍ਹ ਪੈਂਦੀ ਨਹੀਂ ਦਿਖ ਰਹੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਤਾਜ਼ਾ ਅੰਕੜੇ ਹਨ ਕਿ ਸਾਲ 2023 ਦੇ ਨਵੰਬਰ ਮਹੀਨੇ
ਤੱਕ ਪੰਜਾਬ ਵਿੱਚ 9.79 ਲੱਖ ਪਾਸਪੋਰਟ ਬਣੇ ਹਨ ਅਤੇ ਇਸ ਅੰਕੜੇ ਨਾਲ ਪੰਜਾਬ ਪੂਰੇ ਦੇਸ਼ ‘ਚੋਂ ਚੌਥੇ ਨੰਬਰ ‘ਤੇ ਆ ਗਿਆ ਹੈ। ਖੇਤਰੀ ਪਾਸਪੋਰਟ ਦਫ਼ਤਰਾਂ ਤੋਂ ਇਲਾਵਾ ਸੂਬੇ ਵਿੱਚ 14 ਪਾਸਪੋਰਟ ਸੇਵਾ ਕੇਂਦਰ ਵੀ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਸਾਹ ਨਹੀਂ ਆ ਰਿਹਾ ਹੈ। ਬੀਤੇ ਇੱਕ ਦਹਾਕੇ ਦੌਰਾਨ ਸਾਲ 2018 ਇਕਲੋਤਾ ਵਰ੍ਹਾ ਸੀ, ਜਦੋਂ ਇੱਕ ਸਾਲ ‘ਚ ਪੰਜਾਬ ਵਿੱਚ ਰਿਕਾਰਡ 10,69 ਲੱਖ ਪਾਸਪੋਰਟ ਬਣੇ ਸਨ। ਵੇਰਵਿਆਂ ਅਨੁਸਾਰ ਸਾਲ 2020 ਵਿੱਚ ਇਹ ਅੰਕੜਾ ਘੱਟ ਕੇ 4.82 ਲੱਖ ਪਾਸਪੋਰਟਾਂ ਦਾ ਰਹਿ ਗਿਆ ਸੀ। ਪੰਜਾਬ ਵਿੱਚ ਸਾਲ 2021 ਵਿੱਚ 6.44 ਲੱਖ ਪਾਸਪੋਰਟ ਬਣੇ ਅਤੇ 2022 ਵਿੱਚ ਇਹ ਅੰਕੜਾ ਵਧ ਕੇ 9.35 ਲੱਖ ਪਾਸਪੋਰਟਾਂ ਦਾ ਹੋ ਗਿਆ। ਚਾਲੂ ਵਰ੍ਹੇ ਦੇ ਨਵੰਬਰ ਮਹੀਨੇ ਤੱਕ 9.79 ਲੱਖ ਪਾਸਪੋਰਟ ਬਣ ਚੁੱਕੇ ਹਨ। ਦਸੰਬਰ ਮਹੀਨੇ ਤੱਕ ਹੈ।
ਪੰਜਾਬ ਵਿੱਚ ਨੌਂ ਸਾਲਾਂ ‘ਚ 79.05 ਲੱਖ ਪਾਸਪੋਰਟ ਬਣੇ ਪੰਜਾਬ ਵਿੱਚ ਸਾਲ 2014 ਤੋਂ ਨਵੰਬਰ 2023 ਤੱਕ ਕੁੱਲ 79.05 ਲੱਖ ਪਾਸਪੋਰਟ ਬਣ ਚੁੱਕੇ ਹਨ। ਪੰਜਾਬ ਵਿੱਚ ਇਸ ਵੇਲੇ ਅੰਦਾਜ਼ਨ 55 ਲੱਖ ਘਰ ਹਨ ਜਦ ਕਿ ਪਾਸਪੋਰਟਾਂ ਦੀ ਔਸਤ ਦੇਖੀਏ ਤਾਂ ਹਰੇਕ ਘਰ ਵਿੱਚ ਇੱਕ ਤੋਂ ਜ਼ਿਆਦਾ ਪਾਸਪੋਰਟ ਹਨ। ਗੁਆਂਢੀ ਸੂਬੇ ਹਰਿਆਣਾ ਵਿੱਚ ਚਾਲੂ ਵਰ੍ਹੇ ਦੇ ਨਵੰਬਰ ਮਹੀਨੇ ਤੱਕ 4.79 ਲੱਖ ਪਾਸਪੋਰਟ ਹੀ ਬਣੇ ਹਨ ਅਤੇ ਰਾਜਸਥਾਨ ‘ਚ ਇਸ ਸਮੇਂ ਦੌਰਾਨ 3.84 ਲੱਖ ਪਾਸਪੋਰਟ ਬਣੇ ਹਨ। ਇਸੇ ਤਰ੍ਹਾਂ ਗੁਜਰਾਤ ਵਿੱਚ 8.19 ਲੱਖ ਤੇ ਹਿਮਾਚਲ ਪ੍ਰਦੇਸ਼ ਵਿੱਚ 57,153 ਪਾਸਪੋਰਟ ਬਣੇ ਹਨ। ਦੇਸ਼ ਭਰ ‘ਚੋਂ ਇਸ ਵਰ੍ਹੇ ਪਾਸਪੋਰਟ ਬਣਾਉਣ ਵਿੱਚ ਕੇਰਲਾ ਦੀ ਝੰਡੀ ਰਹੀ ਹੈ, ਜਿੱਥੇ 11 ਮਹੀਨਿਆਂ ਵਿੱਚ 12.85 ਲੱਖ ਪਾਸਪੋਰਟ ਬਣੇ ਹਨ ਜਦਕਿ 1257 ਲੱਖ ਪਾਸਪੋਰਟਾਂ ਨਾਲ ਮਹਾਂਰਾਸ਼ਟਰ ਦੂਸਰੇ ਨੰਬਰ ‘ਤੇ ਅਤੇ ਉੱਤਰ ਪ੍ਰਦੇਸ਼ 11.49 ਲੱਖ ਪਾਸਪੋਰਟਾਂ ਨਾਲ ਤੀਜੇ ਨੰਬਰ ‘ਤੇ ਹੈ। ਪੰਜਾਬ ਇਸ ਸੂਚੀ ਵਿੱਚ 9.79 ਲੱਖ ਪਾਸਪੋਰਟਾਂ ਨਾਲ ਚੌਥੇ ਨੰਬਰ ‘ਤੇ ਹੈ।ਪਰ ਇਸ ਦਾ ਜਵਾਬ ਨਾ ਤਾਂ ਕਿਸੇ ਰਾਜਨੀਤਕ ਪਾਰਟੀ ਕੋਲ ਹੈ ਨਾਂ ਕਿਸੇ ਹੋਰ ਕੋਲ ਹੈ ਪਰ ਸੋਚਣ ਦੀ ਹੈ ਕਿ ਦੀਵੇ ਥੱਲੇ ਹਮੇਸ਼ਾ ਹੀ ਹਨੇਰਾ ਹੁੰਦਾ ਹੈ। ਪਰ ਇਸ ਗੱਲ ਦਾ ਜਵਾਬ ਕਿਸੇ ਵੀ ਕੋਲ ਨਹੀ ਹੈ।


