Join
Thursday, March 12, 2026
Thursday, March 12, 2026

ਕਰਨਵੀਰ ਕਟਾਰੀਆ ਨੇ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ… 

ਬਲਾਚੌਰ, 15 ਦਸੰਬਰ (ਜਤਿੰਦਰ ਪਾਲ ਸਿੰਘ ਕਲੇਰ ) ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਜੋਨ ਪੋਜੇਵਾਲ  ਤੋਂ ਉਮੀਦਵਾਰ ਕਰਨਵੀਰ ਕਟਾਰੀਆ ਨੇ  ਚੋਣ ਤੋਂ ਬਾਅਦ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਕਟਾਰੀਆ ਨੇ ਵੋਟਰਾਂ ਵੱਲੋਂ ਦਿੱਤੇ ਭਰੋਸੇ ਅਤੇ ਸਮਰਥਨ ਲਈ ਆਭਾਰ ਪ੍ਰਗਟਾਇਆ। ਕਰਨਵੀਰ ਕਟਾਰੀਆ ਨੇ ਅੱਜ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ, “ਮੈਂ ਉਨ੍ਹਾਂ ਸਾਰੇ ਵੋਟਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਪੋਲਿੰਗ ਬੂਥ ਤੱਕ ਪਹੁੰਚ ਕੇ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ ਅਤੇ ਮੇਰੇ ਹੱਕ ਵਿੱਚ ਵੋਟ ਪਾਈ। ਇਹ ਵੋਟਾਂ ਮੇਰੇ ਪ੍ਰਤੀ ਤੁਹਾਡੇ ਵਿਸ਼ਵਾਸ ਦਾ ਪ੍ਰਤੀਕ ਹਨ।” ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਹਾਰ-ਜਿੱਤ ਇੱਕ ਪੱਖ ਹੈ, ਪਰ ਲੋਕਾਂ ਦਾ ਪਿਆਰ ਅਤੇ ਸਹਿਯੋਗ ਹੀ ਅਸਲ ਜਿੱਤ ਹੈ।

ਕਟਾਰੀਆ ਨੇ  ਕਿਹਾ ਕਿ ਉਹ ਇਲਾਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ, ਵਿਕਾਸ ਕਾਰਜ ਮੇਰੀ ਪਹਿਲ ਹੋਣਗੇ। ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।”

ਇਸ ਮੌਕੇ, ਉਨ੍ਹਾਂ ਨੇ ਆਪਣੀ ਪਾਰਟੀ ਦੇ ਆਗੂਆਂ, ਸਮਰਥਕਾਂ ਅਤੇ ਚੋਣ ਮੁਹਿੰਮ ਵਿੱਚ ਕੰਮ ਕਰਨ ਵਾਲੇ ਵਰਕਰਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਸਾਰੇ ਰਲ ਕੇ ਇਲਾਕੇ ਦੀ ਭਲਾਈ ਲਈ ਕੰਮ ਕਰਨਗੇ।

ਕਟਾਰੀਆ ਨੇ ਅੰਤ ਵਿੱਚ ਕਿਹਾ ਕਿ ਉਹ ਭਵਿੱਖ ਵਿੱਚ ਵੀ ਆਪਣੇ ਇਲਾਕੇ ਦੇ ਲੋਕਾਂ ਦੇ ਸੇਵਾਦਾਰ ਬਣ ਕੇ ਰਹਿਣਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ।

Related Articles

LEAVE A REPLY

Please enter your comment!
Please enter your name here

Latest Articles