Join
Thursday, March 12, 2026
Thursday, March 12, 2026

ਸੰਤੋਸ਼ ਕਟਾਰੀਆ ਨੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਸਹਿਯੋਗ ਦੇਣ ਲਈ ਵੋਟਰਾਂ ਦਾ ਕੀਤਾ ਧੰਨਵਾਦ

ਬਲਾਚੌਰ, 16 ਦਸੰਬਰ ( ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਵਿਧਾਇਕਾ ਸ੍ਰੀ ਸੰਤੋਸ਼ ਕਟਾਰੀਆ ਨੇ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਪਣੀ ਪਾਰਟੀ ਨੂੰ ਵੱਡਾ ਸਮਰਥਨ ਦੇਣ ਲਈ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਵਿਧਾਇਕ ਕਟਾਰੀਆ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਵੱਲੋਂ ਮਿਲੇ ਭਰਵੇਂ ਸਹਿਯੋਗ ਅਤੇ ਪਿਆਰ ਨੇ ਉਨ੍ਹਾਂ ਨੂੰ ਹੋਰ ਵੀ ਜ਼ਿਆਦਾ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਤਰ੍ਹਾਂ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰਾਂ ‘ਤੇ ਵਿਸ਼ਵਾਸ ਪ੍ਰਗਟਾਇਆ ਹੈ, ਉਹ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਵਿਕਾਸ-ਮੁਖੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਨੂੰ ਪਸੰਦ ਕਰਦੇ ਹਨ।

ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਵਾਅਦਾ ਕੀਤਾ ਕਿ ਉਹ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਜਾਰੀ ਰੱਖਣਗੇ ਅਤੇ ਵੋਟਰਾਂ ਨੇ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਕਦੇ ਟੁੱਟਣ ਨਹੀਂ ਦੇਣਗੇ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਚੋਣਾਂ ਵਿੱਚ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਹੋਵੇਗੀ।

Related Articles

LEAVE A REPLY

Please enter your comment!
Please enter your name here

Latest Articles