Join
Thursday, March 12, 2026
Thursday, March 12, 2026

ਸਬ ਇੰਸਪੈਕਟਰ ਸਤਨਾਮ ਸਿੰਘ ਪਦ ਉਨਤ ਹੋ ਕੇ ਬਣੇ ਇੰਸਪੈਕਟਰ 

ਬਲਾਚੌਰ, 19 ਦਸੰਬਰ ( ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ  ਦੇ ਅਧਿਕਾਰੀਆਂ/ ਮੁਲਾਜ਼ਮਾਂ ਨੂੰ ਦਿੱਤੀਆਂ ਜਾ ਰਹੀਆਂ ਤਰੱਕੀਆਂ ਦੇ ਚੱਲਦਿਆਂ ਥਾਣਾ ਪੋਜੇਵਾਲ  ਵਿਖੇ ਬਤੌਰ ਮੁੱਖ ਅਫਸਰ ਸੇਵਾ ਨਿਭਾਅ ਰਹੇ ਸਬ ਇੰਸਪੈਕਟਰ ਸਤਨਾਮ ਸਿੰਘ ਨੂੰ ਇੰਸਪੈਕਟਰ ਵਜੋਂ ਪਦਉੱਨਤ ਕੀਤਾ ਗਿਆ ਹੈ। ਐਸਐਸਪੀ ਨਵਾਂਸ਼ਹਿਰ ਤੁਸ਼ਾਰ ਗੁਪਤਾ ਆਈਪੀਐਸ ਨੇ ਸਬ ਇੰਸਪੈਕਟਰ ਸਤਨਾਮ ਸਿੰਘ ਨੂੰ ਇੰਸਪੈਕਟਰ ਵਜੋਂ ਤਰੱਕੀ ਦੇ ਸਟਾਰ ਲਗਾਏ ਅਤੇ ਮੁਬਾਰਕਬਾਦ ਦਿੱਤੀ। ਇਸ ਮੌਕੇ  ਸਤਨਾਮ ਸਿੰਘ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਦਿੱਤੀ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ਼ ਨਿਭਾਉਣਗੇ। ਜਿਕਰਯੋਗ ਹੈ ਕਿ ਇੰਸਪੈਕਟਰ ਸਤਨਾਮ ਸਿੰਘ ਥਾਣਾ ਬਲਾਚੌਰ, ਪੁਲਿਸ ਚੌਕੀ ਆਸਰੋਂ ਅਤੇ ਹੋਰ ਵੱਖ-ਵੱਖ ਪੁਲਿਸ ਸਟੇਸ਼ਨਾਂ ਵਿਖੇ ਵਧੀਆ ਸੇਵਾਵਾਂ ਦੇ ਚੁੱਕੇ ਹਨ।

ਕੈਪਸ਼ਨ-ਸਬ ਇੰਸਪੈਕਟਰ ਸਤਨਾਮ ਸਿੰਘ ਨੂੰ ਪਦ ਉਨਤ ਕਰਕੇ ਇੰਸਪੈਕਟਰ ਦੇ ਸਟਾਰ ਲਗਾਉਂਦੇ ਹੋਏ ਐਸਐਸਪੀ ਤੁਸ਼ਾਰ ਗੁਪਤਾ।

Related Articles

LEAVE A REPLY

Please enter your comment!
Please enter your name here

Latest Articles