ਨਵਾਂਸ਼ਹਿਰ 19 ਦਸੰਬਰ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਕੁਝ ਵੱਡੇ ਲੀਡਰਾਂ ਦਾ ਆਪਣੇ ਹੀ ਪਿੰਡਾਂ ਤੋਂ ਜਿਲ੍ਹਾਂ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਹਾਰ ਜਾਣਾ ਆਪ ਸਰਕਾਰ ਦੀ ਨਾਕਾਮੀ ਦੀ ਸਬੂਤ ਦਿੰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸੀਨੀਅਰ ਕਾਂਗਰਸੀ ਆਗੂ ਅਤੇ ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ 92 ਵਿਧਾਨ ਸਭਾ ਸੀਟਾਂ ਨਾਲ ਜਿੱਤ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਅੱਜ ਪੰਜਾਬ ਵਿੱਚੋਂ ਜਿਲ੍ਹਾਂ ਪਰਿਸ਼ਦ ਤੇ ਪੰਚਾਇਤ ਸੰਮਤੀ ਦੀਆ ਚੋਣਾਂ ਵਿੱਚ ਅੰਨੀ ਧੱਕੇਸ਼ਾਹੀ ਕਰਨ ਦੇ ਬਾਵਜੂਦ ਵੀ ਵਧੀਆਂ ਪ੍ਰਦਰਸ਼ਨ ਨਹੀ ਕਰ ਸਕੀ | ਜਿਸ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਫੋਕੇ ਬਦਲਾਅ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ | ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਕਾਂਗਰਸ ਦਾ ਸਰਕਾਰੀ ਧੱਕੇਸ਼ਾਹੀ ਹੋਣ ਦੇ ਬਾਵਜੂਦ ਦੂਜੇ ਨੰਬਰ ਤੇ ਆਉਣ ਇਸ ਸਿੱਧ ਕਰਦਾਂ ਹੈ ਕਿ 2027 ਵਿੱਚ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਨੂੰ ਕਾਹਲੇ ਹਨ | ਉਨ੍ਹਾਂ ਕਿਹਾ ਕਿ ਜੇਕਰ ਇਹ ਚੋਣਾਂ ਜਿਲ੍ਹਾਂ ਪਰਿਸ਼ਦ ਤੇ ਪੰਚਾਇਤ ਸੰਮਤੀ ਦੀ ਨਾ ਹੁੰਦਿਆ ਵਿਧਾਨ ਸਭਾ ਦੀ ਹੁੰਦੀ ਤਾਂ ਅੱਜ ਕਾਂਗਰਸ ਪਾਰਟੀ ਪੰਜਾਬ ਵਿੱਚ ਵੱਡੇ ਬੁਹਮਤ ਨਾਲ ਸਰਕਾਰ ਬਣਾਉਂਦੀ | ਉਨ੍ਹਾਂ ਕਿਹਾ ਕਿ ਪੰਜਾਬ ਆਪ ਦੇ ਬੁਲਾਰੇ ਕੁਲਦੀਪ ਧਾਲੀਵਾਲ ਆਪਣੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਹਾਰੇ ਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਤੋਂ ਬਲਾਕ ਸੰਮਤੀ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਹਲਕੇ ਤੋਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਵੀ ਆਪ ਪਾਰਟੀ ਹਾਰੀ | ਜਦਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿਘ ਚੰਨੀ ਸਾਰੀਆਂ ਸੀਟਾਂ ਜਿੱਤੇ ਹਨ | ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਸਾਰੇ ਲੀਡਰ ਪੰਜਾਬ ਨੂੰ ਸਚਾਰੂ ਢੰਗ ਨਾਲ ਚਲਾਉਣ ਵਿੱਚ ਅਸਫਲ ਸਾਬਤ ਹੋਏ | ਜਿਸ ਦੇ ਸਿੱਟੇ ਵਜੋਂ ਪੰਜਾਬ ਵਿੱਚ ਅਪਰਾਧੀ ਘਟਨਾਵਾਂ ਵੱਧ ਰਹੀਆ ਹਨ | ਇਸ ਕਾਰਨ ਪੰਜਾਬੀ ਹੁਣ ਆਪ ਨੂੰ ਸੱਤਾਂ ਵਿੱਚੋਂ ਬਾਹਰ ਕਰਨ ਨੂੰ ਮਨ ਬਣਾਈ ਬੈਠੇ ਹਨ |


