Join
Thursday, March 12, 2026
Thursday, March 12, 2026

ਕਰਨਵੀਰ ਕਟਾਰੀਆ ਨੇ ਜ਼ਿਲਾ ਪ੍ਰੀਸ਼ਦ ਜ਼ੋਨ ਪੋਜੇਵਾਲ ਤੋਂ ਸ਼ਾਨਦਾਰ ਜਿੱਤ ਦਰਜ ਕੀਤੀ; ਵੋਟਰਾਂ ਤੇ ਵਲੰਟੀਅਰ ਦਾ ਕੀਤਾ ਵਿਸ਼ੇਸ਼ ਧੰਨਵਾਦ

ਬਲਾਚੌਰ 20 ਦਸਬਰ(ਜਤਿੰਦਰ ਪਾਲ ਸਿੰਘ ਕਲੇਰ ): ਜ਼ਿਲਾ ਪ੍ਰੀਸ਼ਦ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ੋਨ ਪੋਜੇਵਾਲ ਤੋਂ 887 ਵੋਟਾਂ ਤੋਂ ਜੇਤੂ ਰਹੇ ਉਮੀਦਵਾਰ ਕਰਨਵੀਰ ਕਟਾਰੀਆ ਨੇ  ਆਪਣੀ ਜਿੱਤ ਦਾ ਸਿਹਰਾ ਇਲਾਕੇ ਦੇ ਲੋਕਾਂ ਅਤੇ ਦਿਨ-ਰਾਤ ਮਿਹਨਤ ਕਰਨ ਵਾਲੇ ਪਾਰਟੀ ਵਰਕਰਾਂ ਦੇ ਸਿਰ ਬੰਨ੍ਹਿਆ। ਆਪਣੀ ਜਿੱਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਟਾਰੀਆ ਨੇ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਇਕੱਲੇ ਦੀ ਨਹੀਂ, ਸਗੋਂ ਪੋਜੇਵਾਲ ਜ਼ੋਨ ਦੇ ਹਰ ਉਸ ਵੋਟਰ ਦੀ ਜਿੱਤ ਹੈ ਜਿਸ ਨੇ ਵਿਕਾਸ ਅਤੇ ਇਮਾਨਦਾਰੀ ‘ਤੇ ਮੋਹਰ ਲਗਾਈ ਹੈ

ਕਟਾਰੀਆ ਨੇ ਭਾਵੁਕ ਹੁੰਦਿਆਂ ਕਿਹਾ ਕਿ ਚੋਣ ਮੁਹਿੰਮ ਦੌਰਾਨ ਪਾਰਟੀ ਵਲੰਟੀਅਰ ਨੇ ਜਿਸ ਤਰ੍ਹਾਂ ਘਰ-ਘਰ ਜਾ ਕੇ ਪ੍ਰਚਾਰ ਕੀਤਾ, ਉਸੇ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ, “ਮੈਂ ਆਪਣੇ ਵਲੰਟੀਅਰ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਵਿਰੋਧੀਆਂ ਦੀਆਂ ਸਾਰੀਆਂ ਚਾਲਾਂ ਨੂੰ ਫੇਲ ਕਰਦਿਆਂ ਇਸ ਇਤਿਹਾਸਕ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।”

 ਕਟਾਰੀਆ ਨੇ  ਭਰੋਸਾ ਦਿੱਤਾ ਪਿੰਡਾਂ ਵਿੱਚ ਸਰਕਾਰੀ ਸਹੂਲਤਾਂ ਨੂੰ ਬਿਹਤਰ ਬਣਾਇਆ ਜਾਵੇਗਾ l  ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਸਹੀ ਮਾਰਗਦਰਸ਼ਨ ਵੱਲ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਅਖੀਰ ਵਿੱਚ ਸਮੂਹ ਵੋਟਰਾਂ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਪੋਜੇਵਾਲ ਜ਼ੋਨ ਨੂੰ ਇੱਕ ਮਾਡਲ ਜ਼ੋਨ ਵਜੋਂ ਵਿਕਸਿਤ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਅਤੇ ਪਾਰਟੀ ਦੇ ਦਿੱਗਜ ਆਗੂ ਵੀ ਮੌਜੂਦ ਸਨ, ਜਿਨ੍ਹਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

Related Articles

LEAVE A REPLY

Please enter your comment!
Please enter your name here

Latest Articles