Saturday, March 15, 2025

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੜਕਾਂ ਬਾਰੇ ਅਹਿਮ ਬਿਆਨ

ਵਿਦੇਸ਼ੀ ਮਿਆਰਾਂ ਦੇ ਅਨੁਸਾਰ ਬਣਾਈਆਂ ਜਾਣਗੀਆਂ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੀਆਂ ਸੜਕਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੀਆਂ ਸੜਕਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਤਿੰਨ ਸ਼ਹਿਰਾਂ – ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ – ਦੀਆਂ ਸੜਕਾਂ ਵਿਦੇਸ਼ੀ ਮਿਆਰਾਂ ਦੇ ਅਨੁਸਾਰ ਬਣਾਈਆਂ ਜਾਣਗੀਆਂ। ਇਨ੍ਹਾਂ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਨੂੰ ਵੀ ਸੁਧਾਰਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਸੜਕਾਂ ਉੱਚ ਗੁਣਵੱਤਾ ਦੀਆਂ ਹੋਣਗੀਆਂ ਅਤੇ ਇਹਨਾਂ ਦੀ ਮਿਆਦ ਘੱਟੋ-ਘੱਟ 10 ਸਾਲ ਹੋਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰਾਂ ਦੇ ਸੁੰਦਰਤਾ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਅਤੇ ਸਾਈਕਲਾਂ ਲਈ ਲੇਨ ਬਣਾਉਣ ਦੀ ਯੋਜਨਾ ਹੈ। ਹਰ ਤਿੰਨ ਮਹੀਨੇ ਬਾਅਦ ਲੇਨਾਂ ਨੂੰ ਦੁਬਾਰਾ ਪੇਂਟ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੜਕਾਂ ਦੀ ਨਿਗਰਾਨੀ ਇੱਕੋ ਠੇਕੇਦਾਰ ਦੁਆਰਾ 10 ਸਾਲਾਂ ਤੱਕ ਕੀਤੀ ਜਾਵੇਗੀ।

ਉਨ੍ਹਾਂ ਨੇ ਪ੍ਰਾਜੈਕਟ ਦੇ ਤਿੰਨ ਪੜਾਵਾਂ ਬਾਰੇ ਵੀ ਜਾਣਕਾਰੀ ਦਿੱਤੀ, ਜਿਸ ਵਿੱਚ ਪਹਿਲੇ ਪੜਾਅ ਵਿੱਚ ਡਿਜ਼ਾਈਨ ਤਿਆਰ ਕਰਨ ਦਾ ਕੰਮ 4 ਮਹੀਨੇ ਵਿੱਚ ਕੀਤਾ ਜਾਵੇਗਾ, ਜਿਸ ਵਿੱਚ ਪ੍ਰਸਿੱਧ ਸ਼ਹਿਰੀ ਯੋਜਨਾਕਾਰਾਂ ਦੀ ਸੇਵਾ ਲਈ ਜਾਵੇਗੀ। ਆਰਕੀਟੈਕਚਰ ਲਈ ਟੈਂਡਰ ਅੱਜ ਤੋਂ ਸ਼ੁਰੂ ਹੋਣਗੇ, ਅਤੇ ਦੂਜੇ ਪੜਾਅ ਵਿੱਚ ਨਿਰਮਾਣ ਦਾ ਕੰਮ 8 ਮਹੀਨੇ ਵਿੱਚ ਹੋਵੇਗਾ, ਜਿਸ ਵਿੱਚ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਨੂੰ ਤਰਜੀਹ ਦਿੱਤੀ ਜਾਵੇਗੀ।

Related Articles

LEAVE A REPLY

Please enter your comment!
Please enter your name here

Latest Articles