Join
Thursday, March 12, 2026
Thursday, March 12, 2026

ਮਿਰਗੀ ਇਲਾਜ ਵਿੱਚ ਲਗਾਤਾਰਤਾ ਬਹੁਤ ਜ਼ਰੂਰੀ: ਡਾ. ਗਗਨਦੀਪ ਸਿੰਘ 

– ਦਯਾਨੰਦ ਮੈਡੀਕਲ ਕਾਲਜ ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਿਰਗੀ ਮਰੀਜ਼ਾਂ ਦੀ ਵਿਸ਼ੇਸ਼ ਜਾਂਚ

ਨਵਾਂਸ਼ਹਿਰ, 26 ਦਸੰਬਰ (ਜਤਿੰਦਰ ਪਾਲ ਸਿੰਘ ਕਲੇਰ ) ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਿਰਗੀ (ਐਪੀਲੈਪਸੀ) ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ, ਪ੍ਰਭਾਵਸ਼ਾਲੀ ਅਤੇ ਆਮ ਲੋਕਾਂ ਲਈ ਪਹੁੰਚਣਯੋਗ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸੇ ਕੜੀ ਤਹਿਤ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮਿਰਗੀ ਨਾਲ ਪੀੜਤ ਗੰਭੀਰ ਮਰੀਜ਼ਾਂ ਦੀ ਵਿਸ਼ੇਸ਼ ਸਿਹਤ ਜਾਂਚ ਕੀਤੀ ਗਈ। ਇਸ ਦੌਰਾਨ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਇਲਾਜ ਸਬੰਧੀ ਲੋੜੀਂਦੀ ਸਲਾਹ ਅਤੇ ਮੁਫ਼ਤ ਦਵਾਈਆਂ ਬਾਰੇ ਮਾਰਗਦਰਸ਼ਨ ਦਿੱਤਾ ਗਿਆ।

ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਮਿਰਗੀ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੀ ਨਿਊਰੋਲੋਜੀਕਲ ਬਿਮਾਰੀ ਹੈ, ਪਰ ਸਮੇਂ ਸਿਰ ਸਹੀ ਜਾਂਚ ਅਤੇ ਨਿਯਮਤ ਇਲਾਜ ਨਾਲ ਇਸ ਨੂੰ ਕਾਫੀ ਹੱਦ ਤੱਕ ਨਿਯੰਤਰਿਤ ਕੀਤਾ ਜਾ ਸਕਦਾ ਹੈ। ਮਿਰਗੀ ਇਲਾਜ ਵਿੱਚ ਲਗਾਤਾਰਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ “ਸਟਾਪ ਐਪੀਲੈਪਸੀ ਪ੍ਰੋਜੈਕਟ” ਦਾ ਮੁੱਖ ਉਦੇਸ਼ ਮਿਰਗੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਵਧਾਉਣਾ, ਗੰਭੀਰ ਮਰੀਜ਼ਾਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਨਾਲ ਜੋੜਨਾ ਹੈ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਆਏ ਮਿਰਗੀ ਮਰੀਜ਼ਾਂ ਨੂੰ ਇਸ ਕੈਂਪ ਰਾਹੀਂ ਮਾਹਿਰ ਡਾਕਟਰਾਂ ਦੀ ਸੇਵਾ ਮਿਲੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਤੱਕ ਜਾਣ ਦੀ ਲੋੜ ਨਹੀਂ ਪਈ।

Related Articles

LEAVE A REPLY

Please enter your comment!
Please enter your name here

Latest Articles