Join
Thursday, March 12, 2026
Thursday, March 12, 2026

ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ: ਹੁਣ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ – ਵਿਧਾਇਕਾ ਸੰਤੋਸ਼ ਕਟਾਰੀਆ

ਬਲਾਚੌਰ 26 ਦਸਬੰਰ  (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਇੱਕ ਇਤਿਹਾਸਕ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ।

ਵਿਧਾਇਕਾ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਹੁਣ ਸਰਕਾਰ ਨੇ ਲੋਕਾਂ ਨੁੰ ਫਾਇਦਾ ਦੇਣ ਲਈ 10 ਲੱਖ ਰੁਪਏ ਸੇਹਤ ਕਾਰਡ ਬਣਾਉਣ ਜਾ ਰਹੀ ਹੈ। ਇਸ ਨਾਲ ਹੁਣ ਗਰੀਬ ਅਤੇ ਮੱਧ ਵਰਗੀ ਪਰਿਵਾਰ ਵੱਡੀਆਂ ਅਤੇ ਨਾਮੁਰਾਦ ਬਿਮਾਰੀਆਂ ਦਾ ਇਲਾਜ ਵੀ ਬਿਨਾਂ ਕਿਸੇ ਆਰਥਿਕ ਤੰਗੀ ਦੇ ਮੁਫ਼ਤ ਕਰਵਾ ਸਕਣਗੇ।

  ਇਹ ਨਵੀਂ ਸਹੂਲਤ ਜਨਵਰੀ ਮਹੀਨੇ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਜਾਵੇਗੀ।

  ਹਲਕਾ ਬਲਾਚੌਰ ਦੇ ਹਰ ਲੋੜਵੰਦ ਤੱਕ ਇਸ ਸਹੂਲਤ ਨੂੰ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ।

ਵਿਧਾਇਕਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ‘ਆਮ ਆਦਮੀ ਕਲੀਨਿਕ’ ਪਹਿਲਾਂ ਹੀ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਹੁਣ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਇਹ ਸਹੂਲਤ ਸਿਹਤ ਕ੍ਰਾਂਤੀ ਵਿੱਚ ਇੱਕ ਹੋਰ ਵੱਡਾ ਕਦਮ ਸਾਬਤ ਹੋਵੇਗੀ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਕਾਰੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।

Related Articles

LEAVE A REPLY

Please enter your comment!
Please enter your name here

Latest Articles