Join
Thursday, March 12, 2026
Thursday, March 12, 2026

ਪਾਰਟੀ ਦੀ ਮਜ਼ਬੂਤੀ ਲਈ ਹਰ ਸ਼ਨੀਵਾਰ ਪਿੰਡਾਂ ਵਿੱਚ ਹੋਣਗੀਆਂ ਸੰਗਠਨ ਦੀਆਂ ਮੀਟਿੰਗਾਂ: ਵਿਧਾਇਕਾ ਸੰਤੋਸ਼ ਕਟਾਰੀਆ

ਬਲਾਚੌਰ 27 ਦਸੰਬਰ ( ਜਤਿੰਦਰ ਪਾਲ ਸਿੰਘ ਕਲੇਰ ) ਅੱਜ ਬਲਾਚੌਰ ਸਥਿਤ ਐੱਮ.ਐੱਲ.ਏ. ਦਫ਼ਤਰ ਵਿਖੇ ਆਮ ਆਦਮੀ ਪਾਰਟੀ ਬਲਾਚੌਰ ਦੀ ਇੱਕ ਅਹਿਮ ਮੀਟਿੰਗ ਵਿਧਾਇਕਾ ਸੰਤੋਸ਼ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪਾਰਟੀ ਦੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਰਣਨੀਤੀ ਤਿਆਰ ਕੀਤੀ ਗਈ।

ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਆਮ ਆਦਮੀ ਪਾਰਟੀ ਵੱਲੋਂ ਹਰ ਸ਼ਨੀਵਾਰ ਨੂੰ ਬਲਾਚੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਗਠਨ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਅਤੇ ਪਿੰਡ ਪੱਧਰ ‘ਤੇ ਵਰਕਰਾਂ ਨੂੰ ਲਾਮਬੰਦ ਕਰਨਾ ਹੈ।

 ਇਸ ਮੌਕੇ  ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਕਿਹਾ, “ਆਮ ਆਦਮੀ ਪਾਰਟੀ ਇਕ ਪਰਿਵਾਰ ਵਾਂਗ ਹੈ। ਹਰ ਸ਼ਨੀਵਾਰ ਹੋਣ ਵਾਲੀਆਂ ਇਹ ਮੀਟਿੰਗਾਂ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੀਆਂ। ਅਸੀਂ ਯਕੀਨੀ ਬਣਾਵਾਂਗੇ ਕਿ ਕੋਈ ਵੀ ਵਲੰਟੀਅਰ ਜਾਂ ਆਮ ਨਾਗਰਿਕ ਆਪਣੀ ਗੱਲ ਰੱਖਣ ਤੋਂ ਵਾਂਝਾ ਨਾ ਰਹੇ।”

ਇਸ ਮੌਕੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ, “ਪਾਰਟੀ ਵਰਕਰ ਸਾਡੀ ਅਸਲੀ ਤਾਕਤ ਹਨ। ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਣ ਨਾਲ ਨਾ ਸਿਰਫ਼ ਪਾਰਟੀ ਦਾ ਆਧਾਰ ਵਧੇਗਾ, ਸਗੋਂ ਪ੍ਰਸ਼ਾਸਨਿਕ ਕੰਮਾਂ ਵਿੱਚ ਆ ਰਹੀਆਂ ਦਿੱਕਤਾਂ ਨੂੰ ਵੀ ਮੌਕੇ ‘ਤੇ ਸਮਝ ਕੇ ਹੱਲ ਕਰਵਾਇਆ ਜਾ ਸਕੇਗਾ। ਅਸੀਂ ਹਰ ਵਰਕਰ ਦਾ ਮਾਨ-ਸਨਮਾਨ ਬਹਾਲ ਰੱਖਣ ਲਈ ਵਚਨਬੱਧ ਹਾਂ।”

ਨੌਜਵਾਨਾਂ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ  ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਕਿਹਾ, “ਬਲਾਚੌਰ ਦਾ ਯੂਥ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ। ਇਹਨਾਂ ਪਿੰਡ ਪੱਧਰੀ ਮੀਟਿੰਗਾਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਵਧਾਈ ਜਾਵੇਗੀ ਤਾਂ ਜੋ ਉਹ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਅਸੀਂ ਹਰ ਪਿੰਡ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਾਂਗੇ।”

ਵਿਧਾਇਕਾ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ‘ਲੋਕਾਂ ਦੀ ਸਰਕਾਰ, ਲੋਕਾਂ ਦੇ ਦੁਆਰ’ ਹੈ। ਇਸੇ ਤਹਿਤ ਬਲਾਚੌਰ ਹਲਕੇ ਦੇ ਹਰ ਪਿੰਡ ਵਿੱਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।

Related Articles

LEAVE A REPLY

Please enter your comment!
Please enter your name here

Latest Articles