ਨਵਾਂਸ਼ਹਿਰ 27ਦਸੰਬਰ,(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਪੀੜੀ ਨੂੰ ਨਸ਼ਿਆ ਤੋ ਦੂਰ ਰੱਖਣ ਲਈ ਅਤੇ ਚੰਗੀ ਸਿਹਤ ਮੁਹੱਈਆ ਕਰਵਾਉਣ ਲਈ ਨਵੇਂ ਸਾਲ ਵਿੱਚ ਕਈ ਫੈਸਲੇ ਲੈ ਰਹੀ ਹੈ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਤਨਾਮ ਜਲਾਲਪੁਰ ਜਿਲਾ ਯੋਜਨਾ ਬੋਰਡ ਅਤੇ ਜਿਲਾ ਪ੍ਰਧਾਨ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ ਕਈ ਫੈਸਲੇ ਕੀਤੇ ਗਏ ਹਨ ਜਿਨਾਂ ਵਿੱਚ 1350 ਕਰੋੜ ਰੁਪਏ ਦੀ ਲਾਗਤ ਨਾਲ 3100 ਸਟੇਡੀਅਮ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਜਿਸ ਨੂੰ ਜੂਨ 2026 ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ 17000 ਅਤੀ-ਆਧੁਨਿਕ ਸਪੋਰਟਸ ਕਿੱਟਾਂ ਵੰਡੀਆਂ ਜਾਣਗੀਆਂ,ਜਿਨਾਂ ਦੀ ਕੁੱਲ ਲਾਗਤ 50 ਕਰੋੜ ਰੁਪਏ ਹੋਵੇਗੀ।
ਉਹਨਾਂ ਦੱਸਿਆ ਕੀ ਸੂਬੇ ਭਰ ਵਿੱਚ ਲਗਭਗ ਤਿੰਨ ਹਜਾਰ ਥਾਵਾਂ ਤੇ ਅਤੀ- ਆਧੁਨਿਕ ਜਿਮ ਸਥਾਪਿਤ ਕੀਤੀਆਂ ਜਾਣਗੀਆਂ।ਸਤਨਾਮ ਜਲਾਲਪੁਰ ਨੇ ਅੱਗੇ ਬਿਆਨ ਕਰਦੇ ਹੋਏ ਦੱਸਿਆ ਕਿ ਇਕ ਨਵਾਂ ਯੁਵਾ ਭਵਨ 43 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਖੇਡਾਂ ਨਾਲ ਸੰਬੰਧਿਤ ਹਰ ਤਰ੍ਹਾਂ ਦੀ ਜਾਣਕਾਰੀ ਲਈ *ਵਿਆਪਕ ਖੇਡ ਪੋਰਟਲ* ਸ਼ੁਰੂ ਕੀਤਾ ਜਾਵੇਗਾ। ਉਹਨਾਂ ਗਏ ਕਿਹਾ ਕਿ ਇਹਨਾਂ ਕਦਮਾਂ ਨਾਲ ਪੰਜਾਬ ਵਿੱਚ ਖੇਡਾਂ ਨੂੰ ਜਿੱਥੇ ਉਤਸ਼ਾਹ ਮਿਲੇਗਾ, ਉੱਥੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਇਹ ਫੈਸਲੇ ਮੀਲ ਪੱਥਰ ਸਾਬਤ ਹੋਣਗੇ। ਜਿਹੜੇ ਚੰਗੇ ਖਿਡਾਰੀ ਪੰਜਾਬ ਅਤੇ ਇੰਡੀਆ ਲੈਬਲ ਤੇ ਖੇਡਣਗੇ। ਉਨ੍ਹਾਂ ਖਿਡਾਰੀਆਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਇਤਿਹਾਸਕ ਸਟੈਡੀਅਮ ਬਣਾਉਣ ਅਤੇ ਜਿੰਮ ਖੋਲਣ ਵਿੱਚ ਕੋਈ ਕਸਰ ਨਹੀਂ ਛੱਡੇਗੀ।


