Join
Wednesday, March 11, 2026
Wednesday, March 11, 2026

ਪੰਕਜ ਕੁਮਾਰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ

ਨਵਾਂਸ਼ਹਿਰ /ਕਾਠਗੜ੍ਹ 5 ਜਨਵਰੀ (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਯੁਵਾ ਮੋਰਚਾ ਦੀ ਜ਼ਿਲ੍ਹਾਂ ਇਕਾਈ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਪਾਰਟੀ ਹਾਈਕਮਾਂਡ ਨੇ ਪੰਕਜ ਕੁਮਾਰ ‘ਤੇ ਭਰੋਸਾ ਜਿਤਾਉਂਦਿਆਂ ਉਨ੍ਹਾਂ ਨੂੰ ਇਕ ਵਾਰ ਫਿਰ ਭਾਜਪਾ ਯੁਵਾ ਮੋਰਚਾ ਦਾ ਜ਼ਿਲ੍ਹਾਂ ਪ੍ਰਧਾਨ ਨਿਯੁਕਤ ਕੀਤਾ ਹੈ।ਇਸ ਮੌਕੇ ‘ਤੇ ਜ਼ਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪੰਕਜ ਕੁਮਾਰ ਦੀ ਅਗਵਾਈ ਹੇਠ ਯੁਵਾ ਮੋਰਚਾ ਨੇ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕੀਤਾ ਹੈ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਅਹੰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਦੁਬਾਰਾ ਨਿਯੁਕਤੀ ਨਾਲ ਜ਼ਿਲ੍ਹੇਂ ਵਿਚ ਭਾਜਪਾ ਦੀ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ।ਇਸ ਨਿਯੁਕਤੀ ‘ਤੇ ਜ਼ਿਲ੍ਹਾਂ ਪ੍ਰਧਾਨ ਪੰਕਜ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ , ਸੂਬਾ ਕਾਰਜਕਾਰੀ ਪ੍ਰਧਾਨ  ਅਸ਼ਵਨੀ ਸ਼ਰਮਾ  ਅਤੇ  ਸੁਭਾਸ਼ ਸ਼ਰਮਾ  ਦਾ ਧੰਨਵਾਦ ਕੀਤਾ | ਯੂਥ ਜ਼ਿਲਾ ਪ੍ਰਧਾਨ ਪੰਕਜ ਕੁਮਾਰ ਵਲੋਂ ਭਾਜਪਾ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਜੋ ਕਿ ਉਹਨਾਂ ਵਲੋਂ ਦੁਬਾਰਾ ਭਰੋਸਾ ਜਤਾਇਆ ਗਿਆ ।

ਇਸ ਮੌਕੇ ਤੇ ਜ਼ਿਲ੍ਹਾਂ ਯੁਵਾ ਮੋਰਚਾ ਦੇ ਪ੍ਰਧਾਨ ਪੰਕਜ ਕੁਮਾਰ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles