Sunday, March 16, 2025

ਦੇਰ ਰਾਤ ਪੁਲਿਸ ਮੁਕਾਬਲੇ ਤੋਂ ਬਾਅਦ 2 ਗੈਂਗਸਟਰ ਕਾਬੂ

ਲੁਧਿਆਣਾ ਦੀ ਦੁੱਗਰੀ ਪੁਲਿਸ ਨੇ ਸਵੇਰੇ 1:15 ਵਜੇ ਦੋ ਗੈਂਗਸਟਰਾਂ ਨੂੰ ਘੇਰ ਲਿਆ। ਪੁਲਿਸ ਨੂੰ ਦੇਖ ਕੇ, ਦੋਵੇਂ ਗੈਂਗਸਟਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵੇਂ ਗੈਂਗਸਟਰਾਂ ਦੇ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਉਨ੍ਹਾਂ ਤੋਂ ਮਿਲੇ ਹਥਿਆਰ ਜ਼ਬਤ ਕਰ ਲਏ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ, ਦੇਰ ਰਾਤ ਸੀਆਈਏ-1 ਪੁਲਿਸ ਪਾਰਟੀ ਨੇ ਦੁੱਗਰੀ ਖੇਤਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ, ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਦੋ ਬਦਮਾਸ਼ਾਂ ‘ਤੇ ਗੋਲੀਬਾਰੀ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵੇਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਮੋਜ਼ਰ, ਇੱਕ ਬਿਨਾਂ ਨੰਬਰ ਵਾਲੀ ਐਕਟਿਵਾ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ।
ਮੁਲਜ਼ਮਾਂ ‘ਤੇ ਪਹਿਲਾਂ ਵੀ ਚੋਰੀ ਅਤੇ ਲੁੱਟ ਦੇ ਕਈ ਮਾਮਲੇ ਦਰਜ ਹਨ, ਜਿੱਥੇ ਮਨਦੀਪ ਸਿੰਘ ਉੱਤੇ 2 ਅਤੇ ਗਗਨ ਉੱਤੇ 6 ਮਾਮਲੇ ਹਨ। ਪੁਲਿਸ ਨੇ ਦੋਵਾਂ ਕੋਲੋਂ ਇਕ ਰਿਵਾਲਵਰ ਵੀ ਜ਼ਬਤ ਕੀਤੀ ਹੈ।

Related Articles

LEAVE A REPLY

Please enter your comment!
Please enter your name here

Latest Articles